ਪਿੰਡ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਵਿਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਗੁਰੂਸਰ ਦੇ ਸਰਪੰਚ ਬੇਅੰਤ ਸਿੰਘ ਸਿੱਧੂ ਨੇ ਬੀਤੇ ਦਿਨ ਨਵੇਂ ਰੱਖੇ ਗਏ ਟ੍ਰਾਂਸਫਾਰਮਰ ਨੂੰ ਚਾਲੂ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਵਿਕਾਸ ਕੰਮਾਂ ਨੂੰ ਪਿੰਡ ਦੀ ਸਮੂਹ ਪੰਚਾਇਤ ਵਲੋਂ ਯੋਜਨਾਬੱਧ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ਅਤੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾ ਸਦਕਾ ਹਲਕੇ ਵਿਚ ਵੱਡੀ ਪੱਧਰ 'ਤੇ ਵਿਕਾਸ ਕੰਮ ਚੱਲ ਰਹੇ ਹਨ, ਜਿੰਨ੍ਹਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ 'ਤੇ ਯੂਥ ਆਗੂ ਰਾਜਵੀਰ ਸਿੰਘ ਸਿੱਧੂ, ਪਰਮਪਾਲ ਸਿੰਘ ਔਲਖ, ਜਸਵੀਰ ਸਿੰਘ ਝੌਰੜ, ਜਸਵਿੰਦਰ ਸਿੰਘ ਧਾਲੀਵਾਲ, ਅਮਨਦੀਪ ਅਮਨਾ, ਜਸਵੰਤ ਸਿੰਘ, ਸੁਖਚੈਨ ਸਿੰਘ, ਪੱਪਾ ਸਿੰਘ, ਸੰਦੀਪ ਸਿੰਘ, ਧਰਮਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ।
ਕੈਪਸਨ-ਗੱਲਬਾਤ ਕਰਦੇ ਹੋਏ ਸਰਪੰਚ ਬੇਅੰਤ ਸਿੰਘ ਸਿੱਧੂ ਤੇ ਹੋਰ।
ਕੈਪਸਨ-ਗੱਲਬਾਤ ਕਰਦੇ ਹੋਏ ਸਰਪੰਚ ਬੇਅੰਤ ਸਿੰਘ ਸਿੱਧੂ ਤੇ ਹੋਰ।
Comments
Post a Comment