ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲ਼ਾਨ ਕਰ ਦਿੱਤਾ ਹੈ।
ਇਹ ਜਾਣਕਾਰੀ ਉਹਨਾਂ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ਜ਼ਰੀਏ ਸਾਂਝੀ ਕੀਤੀ ਹੈ। ਇੰਸਟਾਗ੍ਰਾਮ ‘ਤੇ ਉਹਨਾਂ ਨੇ ਇਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿਚ ਉਹਨਾਂ ਦੇ ਕ੍ਰਿਕਟ ਜੀਵਨਕਾਲ ਦੀ ਝਲਕ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਹੁਣ ਧੋਨੀ ਭਾਰਤੀ ਟੀਮ ਲਈ ਨਹੀਂ ਖੇਡਣਗੇ ਹਾਲਾਂਕਿ ਉਹ ਆਈਪੀਐਲ ਖੇਡਦੇ ਰਹਿਣਗੇ। ਟੈਸਟ ਕ੍ਰਿਕਟ ਤੋਂ ਧੋਨੀ ਪਹਿਲਾਂ ਹੀ ਸੰਨਿਆਸ ਦਾ ਐਲਾਨ ਕਰ ਚੁੱਕੇ ਹਨ। ਮਹਿੰਦਰ ਸਿੰਘ ਧੋਨੀ ਨੇ ਅਪਣਾ ਆਖਰੀ ਮੈਚ ਆਈਸੀਸੀ ਵਨਡੇ ਵਿਸ਼ਵ ਕੱਪ 2019 ਵਿਚ ਨਿਊਜ਼ੀਲੈਂਡ ਖਿਲਾਫ ਖੇਡਿਆ ਸੀ।ਇਹ ਵਿਸ਼ਵ ਕੱਪ ਦਾ ਸੈਮੀਫਾਈਨਲ ਮੈਚ ਸੀ, ਜਿਸ ਵਿਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ ਤੋਂ ਬਾਅਦ ਤੋਂ ਹੀ ਧੋਨੀ ਭਾਰਤੀ ਕ੍ਰਿਕਟ ਅਤੇ ਭਾਰਤੀ ਟੀਮ ਤੋਂ ਦੂਰ ਸਨ। ਵਿਸ਼ਵ ਕੱਪ ਤੋਂ ਬਾਅਦ ਹੀ ਧੋਨੀ ਦੇ ਭਵਿੱਖ ਅਤੇ ਉਹਨਾਂ ਦੀ ਰਿਟਾਇਰਮੈਂਟ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸੀ।
Comments
Post a Comment