ਆਮ ਆਦਮੀ ਪਾਰਟੀ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਕਿਸਾਨ ਜਨ ਸਭਾ ਰੱਖੀ ਗਈ ਜਿਸਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਅਤੇ ਕਾਂਗਰਸੀ ਗੁੰਮਰਾਹ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਅਤੇ ਹੁਣ ਖੁਦ ਇਸਨੂੰ ਕਿਸਾਨ ਮਾਰੂ ਦੱਸ ਰਹੇ ਹਨ।।ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਤੰਜ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੰਜਾਬੀ ਨਹੀਂ ਆਉਂਦੀ ਅਤੇ ਇਹ ਸਨਾਵਰ ਸਕੂਲ ਵਿੱਚ ਪੜ੍ਹੇ ਹਨ।ਇਨ੍ਹਾਂ ਨੂੰ ਲੋਕਾਂ ਬਾਰੇ ਨਹੀਂ ਪਤਾ ਇਨ੍ਹਾਂ ਨੂੰ ਆਪਣੀਆਂ ਬੱਸਾਂ ਅਤੇ ਕਾਰੋਬਾਰਾ ਪਤਾ ਹੈ। ਦਾ ਕਹਿਣਾ ਸੀ ਕਿ ਸੁਖਬੀਰ ਬਾਦਲ ਕਹਿੰਦੇ ਹਨ ਕਿ ਮੈਂ ਕਿਸਾਨ ਹਾਂ ਉਹ ਦੱਸਣ ਕਿ ਉਹ ਕਿਹੜੀ ਫ਼ਸਲ ਬੀਜਦਾ ਹੈ ਜਿਨ੍ਹਾਂ ਨਾਲ ਹਜ਼ਾਰਾਂ ਬੱਸਾਂ ਅਤੇ ਅੈਨਾ ਕਾਰੋਬਾਰ ਬਣ ਗਿਆ ।ਉਨ੍ਹਾਂ ਦੱਸਿਆ ਕਿ ਜਿਹੜੇ ਪੰਜਾਬ ਦੇ ਕਿਸਾਨ ਨੇ ਉਹ ਤਾਂ ਫਾਹੇ ਲੈ ਰਹੇ ਉਹ ਕਰਜ਼ਾਈ ਨੇ ਉਹ ਸੜਕਾਂ ਤੇ ਬੈਠੇ ਉਹ ਟੋਲ ਪਲਾਜ਼ਿਆਂ ਤੇ ਬੈਠੇ ਹਨ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤਾਂ ਸਿਰਫ ਵੋਟਾਂ ਦੀ ਖੇਤੀ ਕਰਦੈ ਇਹਨੂੰ ਹੋਰ ਕੋਈ ਖੇਤੀ ਨਹੀਂ ਆਉਂਦੀ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿਕੰਦਰ ਨੂੰ ਹਰਾਇਆ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲੋਕਾਂ ਨਾਲ ਬਿੱਲ ਪਾਸ ਕਰਕੇ ਪੰਗਾ ਲੈ ਲਿਆ ਅਤੇ ਪੰਜਾਬ ਦੇ ਲੋਕ ਇਸ ਮਾਰੂ ਖੇਤੀ ਬਿੱਲ ਨੂੰ ਵਾਪਸ ਕਰਵਾ ਕੇ ਹੱਟਣਗੇ ।ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਰਦਿਆਂ ਕਿਹਾ ਕਿ ਕੈਪਟਨ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਹੇ ਹਨ ਇਸ ਕਰਕੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਨਹੀਂ ਬੁਲਾ ਨਹੀਂ ਬੁਲਾ ਰਹੇ ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਦਾ ਸਾਥ ਦੇਵੇਗੀ ।ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਗਰਾਮ ਸਭਾ ਬੁਲਾ ਕੇ ਪਿੰਡਾਂ ਵਿੱਚ ਇਸ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
ਜਸਵਿੰਦਰ ਸਿੰਘ ਜੱਸੀ-ਫਰੀਦਕੋਟ ਦੇ ਕੋਟਕਪੂਰਾ ਵਿਚ ਇਕ ਨਵ-ਵਿਹੁਤਾ ਦੀ ਭੇਦ ਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਸਹੌਰੇ ਪਰਿਵਾਰ ਤੇ ਕੋਈ ਜਹਿਰੀਲੀ ਵਸਤੂ ਦੇ ਕੇ ਮਾਰਨ ਦੇ ਇਲਜਾਂਮ ਲਗਾਏ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਲਾਸ ਨੂੰ ਕਬਜੇ ਵਿਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਦਿਦਿਆਂ ਮ੍ਰਿਤਕ ਦੇ ਭਰਾ ਅਤੇ ਚਾਚੇ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਜਿਸ ਦਾ ਨਾਮ ਜੋਤੀ ਸੀ ਦੀ ਕਰੀਬ 8 ਮਹੀਨੇ ਪਹਿਲਾਂ ਕੋਟਕਪੂਰਾ ਵਿਖੇ ਸ਼ਾਦੀ ਕੀਤੀ ਸੀ। ਉਹਨਾਂ ਦੱਸਿਆ ਕਿ ਉਦੋਂ ਤੋਂ ਹੀ ਸਹੌਰੇ ਪਰਿਵਾਰ ਵਾਲੇ ਦਾਜ ਦਹੇਜ ਲਿਉਣ ਲਈ ਉਹਨਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਉਹਨਾਂ ਦੱਸਿਆ ਕਿ ਕਈ ਵਾਰ ਪੰਚਾਇਤੀ ਤੌਰ ਤੇ ਉਹਨਾਂ ਨੂੰ ਸਮਝਾਇਆ ਵੀ ਗਆ ਸੀ ਪਰ ਉਹ ਬਾਜ ਨਹੀਂ ਆਏ ਅਤੇ ਹੁਣ ਬੀਤੇ ਕਈ ਦਿਨਾਂ ਤੋਂ ਏਸੀ ਦੀ ਮੰਗ ਕਰ ਰਹੇ ਸਨ। ਉਹਨਾਂ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧ ਹਨ ਇਸ ਲਈ ਏਸੀ ਨਹੀਂ ਦੇ ਸਕੇ ਜਿਸ ਦੇ ਚਲਦੇ ਬੀਤੇ ਕੱਲ੍ਹ ਉਹਨਾਂ ਨੂੰ ਫੋਨ ਆਇਆ ਕਿ ਜੋਤੀ ਨੂੰ ਬੁਖਾਰ ਹੈ ਅਤੇ ਇਹ ਦਵਾਈ ਨਹੀਂ ਲੈ ਰਹੀ ਜਦ ਉਹਨਾਂ ਘਰ ਜਾ ਕੇ ਵੇਖਿਆ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਉਹਨਾ ਦੋਸ਼ ਲਗਾਏ ਕੇ ਉਹਨਾਂ ਦੀ ਲੜਕੀ ਨੂੰ ਸਹੌਰੇ ਪਰਿਵਾਰ ਨੇ ਕੋਈ ਜਹਿਰੀਲੀ ਵਸਤੂ ਦੇ ਕੇ ਮਾਰ ਦਿੱਤਾ ਹੈ।ਉਹਨਾ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਸਹੌਰੇ ਪਰਿਵਾਰ ...
Comments
Post a Comment